ਪੰਜਾਬ ਦੇ 1170 ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼
Posted On January - 18 - 2014
ਭਾਰਤ ਭੂਸ਼ਨ ਆਜ਼ਾਦ
ਕੋਟਕਪੂਰਾ, 18 ਜਨਵਰੀ
ਸਿੱਖਿਆ ਦਾ ਅਧਿਕਾਰ ਕਾਨੰੂਨ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ’ਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਰਾਜ ਦੇ 1170 ਪ੍ਰਾਈਵੇਟ ਸਕੂਲਾਂ ਨੰੂ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੀ ਪੁਸ਼ਟੀ ਡੀ.ਜੀ.ਐਸ.ਈ. ਦਫਤਰ ਵੱਲੋਂ ਕੀਤੀ ਗਈ ਹੈ। ਪਤਾ ਲੱਗਿਆ ਹੈ ਕਿ ਵੱਡੇ ਪੱਧਰ ਉਤੇ ਹੋਈ ਪੜਤਾਲ ਤੋਂ ਬਾਅਦ ਇਹ ਆਦੇਸ਼ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਗਲੀਆਂ ਤੇ ਮੁਹੱਲਿਆਂ ਵਿੱਚ ਬਹੁਤ ਛੋਟੀਆਂ ਇਮਾਰਤਾਂ ਵਿੱਚ ਚੱਲ ਰਹੇ ਹਨ। ਪੰਜਾਬ ਵਿੱਚ ਇਨ੍ਹਾਂ ਸਕੂਲਾਂ ਦਾ ਨਿਰੀਖਣ ਕਰਨ ਮਗਰੋਂ ਇਹ ਤੱਥ ਸਾਹਮਣੇ ਆਏ ਹਨ ਕਿ ਇਨ੍ਹਾਂ ਸਕੂਲਾਂ ਕੋਲ ਬੱਚਿਆਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਨਹੀਂ ਹਨ। ਇਥੋਂ ਤੱਕ ਕਿ ਇਨ੍ਹਾਂ ਵਿੱਚੋਂ ਕਈ ਸਕੂਲਾਂ ਕੋਲ ਨਿਰੰਤਰ ਬਿਜਲੀ ਸਪਲਾਈ ਸਹੂਲਤ ਵੀ ਨਹੀਂ ਹੈ। ਇਨ੍ਹਾਂ ਵਿੱਚੋਂ ਜ਼ਿਆਦਾ ਸਕੂਲ ਕਿਰਾਏ ਦੀਆਂ ਇਮਾਰਤਾਂ ਵਿੱਚ ਚੱਲ ਰਹੇ ਹਨ, ਜੋ ਬਹੁਤ ਪੁਰਾਣੀਆਂ ਹੋ ਚੁੱਕੀਆਂ ਹਨ।
ਪੜਤਾਲ ਤੋਂ ਬਾਅਦ ਜਿਨ੍ਹਾਂ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਉਨ੍ਹਾਂ ਵਿੱਚ ਸਭ ਤੋਂ ਵੱਧ ਬਠਿੰਡਾ ਜ਼ਿਲ੍ਹੇ ਵਿੱਚ 136 ਸਕੂਲ, ਹੁਸ਼ਿਆਰਪੁਰ ਵਿੱਚ 126, ਪਟਿਆਲਾ ਦੇ 78, ਸੰਗਰੂਰ ਦੇ 76, ਬਰਨਾਲੇ ਦੇ 72, ਗੁਰਦਾਸਪੁਰ ਦੇ 65, ਤਰਨ ਤਾਰਨ ਦੇ 63, ਮੁਕਤਸਰ ਦੇ 53 ਅਤੇ ਨਵਾਂ ਸ਼ਹਿਰ ਜ਼ਿਲ੍ਹੇ ਦੇ 51 ਸਕੂਲ ਸ਼ਾਮਲ ਹਨ। ਸਭ ਤੋਂ ਘੱਟ ਸਕੂਲਾਂ ਦੀ ਗਿਣਤੀ ਮੁਹਾਲੀ ਵਿੱਚ 13, ਫ਼ਿਰੋਜ਼ਪੁਰ ਅਤੇ ਫਤਿਹਗੜ੍ਹ ਸਾਹਿਬ ਵਿੱਚ 14-14 ਸਕੂਲ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਨਿਯਮਾਂ ਅਨੁਸਾਰ ਸਕੂਲਾਂ/ ਵਿਦਿਅਕ ਸੰਸਥਾਵਾਂ ਨੂੰ ਮਾਨਤਾ ਦੇਣ ਸਮੇਂ ਹਰ ਵਿਦਿਅਕ ਸੰਸਥਾ ਜੋ ਸ਼ਹਿਰੀ ਖੇਤਰ ਨਾਲ ਸਬੰਧਤ ਹੈ ਅਤੇ ਮਿਡਲ ਸਕੂਲ ਚਲਾਉਂਦੀ ਹੈ, ਉਸ ਕੋਲ ਘੱਟੋ ਘੱਟ ਇਕ ਹਜ਼ਾਰ ਗਜ਼ ਜ਼ਮੀਨ ਹੋਣੀ ਚਾਹੀਦੀ ਹੈ। ਹਰ ਉਹ ਸਕੂਲ ਜੋ ਦਸਵੀਂ ਤੱਕ ਸਿੱਖਿਆ ਪ੍ਰਦਾਨ ਕਰਦਾ ਹੈ, ਉਸ ਕੋਲ 2 ਹਜ਼ਾਰ ਗਜ਼ ਜ਼ਮੀਨ ਹੋਣੀ ਲਾਜ਼ਮੀ ਹੈ। ਪੇਂਡੂ ਖੇਤਰਾਂ ਵਿੱਚ ਇਹ ਸ਼ਰਤ ਕ੍ਰਮਵਾਰ ਪੰਦਰਾਂ ਸੌ ਅਤੇ ਤਿੰਨ ਹਜ਼ਾਰ ਗਜ਼ ਜਗ੍ਹਾ ਦੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੀਆਂ ਸਹੂਲਤਾਂ ਅਜਿਹੀਆਂ ਸੰਸਥਾਵਾਂ ਲਈ ਜ਼ਰੂਰੀ ਹਨ, ਜੋ ਇਹ ਸਕੂਲ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਪਾਏ ਗਏ ਹਨ। ਇਸ ਲਈ ਇਨ੍ਹਾਂ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਡੀ.ਜੀ.ਐਸ.ਈ. ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ ਆਰ.ਟੀ.ਈ. ਦੀਆਂ ਸ਼ਰਤਾਂ ਪੂਰੀਆਂ ਕਰਨ ਵਾਸਤੇ ਆਖਿਆ ਸੀ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਨੋਟਿਸ ਜਾਰੀ ਕੀਤਾ ਸੀ। ਡੀ.ਜੀ.ਐਸ.ਜੀ. ਦਫਤਰ ਦੀ ਅਧਿਕਾਰੀ ਅਨੁਸਾਰ ਇਨ੍ਹਾਂ ਸਕੂਲਾਂ ਦੇ ਬੰਦ ਹੋਣ ਨਾਲ ਕਿਸੇ ਵਿਦਿਆਰਥੀਆਂ ਦੀ ਪੜ੍ਹਾਈ ਉਪਰ ਕੋਈ ਅਸਰ ਪਵੇਗਾ ਕਿਉਂਕਿ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਨੇੜਲੇ ਸਕੂਲਾਂ ਵਿੱਚ ਹਮਦਰਦੀ ਦੇ ਆਧਾਰ ’ਤੇ ਦਾਖ਼ਲਾ ਦਿੱਤਾ ਜਾਵੇਗਾ

No comments:
Post a Comment