ਟੀ. ਈ. ਟੀ. ਪਾਸ ਬੇਰੁਜ਼ਗਾਰਾਂ ਵੱਲੋਂ 26 ਨੂੰ ਕਾਲੇ ਗਣਤੰਤਰ ਦਿਵਸ ਵਜੋਂ ਮਨਾਉਣ ਦਾ ਐਲਾਨ
ਚੰਡੀਗੜ੍ਹ, 19 ਜਨਵਰੀ (ਗੁਰਸੇਵਕ ਸਿੰਘ ਸੋਹਲ)-ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਪਾਸ (ਟੀ. ਈ. ਟੀ.) ਬੇਰੁਜ਼ਗਾਰ ਯੂਨੀਅਨ ਨੇ 26 ਜਨਵਰੀ ਨੂੰ ਕਾਲੇ ਗਣਤੰਤਰ ਦਿਵਸ ਵਜੋਂ ਮਨਾਉਣ ਦਾ ਐਲਾਨ ਕਰ ਦਿੱਤਾ ਹੈ | ਯੂਨੀਅਨ ਨੇ ਗਣਤੰਤਰ ਦਿਵਸ ਮੌਕੇ ਲੋਕ ਸਭਾ ਖੇਤਰਾਂ 'ਚ ਹੋਣ ਵਾਲੇ ਰਾਜ ਤੇ ਸੂਬਾ ਪੱਧਰੀ ਸਮਾਰੋਹਾਂ ਦੌਰਾਨ ਕਾਲੇ ਚੋਲੇ ਪਾ ਕੇ ਅਤੇ ਕਾਲੀਆਂ ਝੰਡੀਆਂ ਨਾਲ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਪੋਲ ਖੋਲ੍ਹ ਰੈਲੀ ਅਤੇ ਗੁਪਤ ਐਕਸ਼ਨ ਕਰਨ ਦੀ ਯੋਜਨਾ ਬਣਾਈ ਹੈ | ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਘਬੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਜਾਣ ਬੁੱਝ ਕੇ ਉੱਚ ਯੋਗਤਾ ਪ੍ਰਾਪਤ, ਟੀ. ਈ. ਟੀ. ਪਾਸ ਬੇਰੁਜ਼ਗਾਰ ਅਧਿਆਪਕਾਂ ਨੰੂ ਨੌਕਰੀ ਨਾ ਦੇ ਕੇ ਸੜਕਾਂ ਜਾਮ ਕਰਨ, ਧਰਨੇ ਲਾਉਣ, ਰੋਸ ਰੈਲੀਆਂ ਕਰਨ, ਟੈਕੀਆਂ ਤੇ ਚੜ੍ਹਨ ਲਈ ਮਜ਼ਬੂਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਇਸ ਸਮੇਂ 40,000 ਤੋਂ ਵਧੇਰੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਵੀ ਸੂਬਾ ਸਰਕਾਰ ਵੱਡੀ ਪੱਧਰ 'ਤੇ ਅਧਿਆਪਕ ਭਰਤੀ ਕਰਨ ਦੀ ਨਿਰੀ ਝੂਠੀ ਅਤੇ ਫੋਕੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਲੋਕਾਂ ਨੰੂ ਗੁੰਮਰਾਹ ਕਰ ਰਹੀ ਹੈ |

No comments:
Post a Comment