Friday, 17 January 2014

ਜ਼ਿਲ੍ਹੇ 'ਚ ਅੱਜ ਛੁੱਟੀ ਦਾ ਐਲਾਨ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਗੁਰਲਵਲੀਨ ਸਿੰਘ ਸਿੱਧੂ ਨੇ ਬਰਨਾਲਾ ਜ਼ਿਲ੍ਹੇ 'ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 17 ਜਨਵਰੀ ਨੂੰ ਮਾਲੇਰਕੋਟਲਾ ਦੇ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਅੰਗਰੇਜ਼ਾਂ ਵਿਰੁੱਧ ਆਜ਼ਾਦੀ ਸੰਘਰਸ਼ ਵਿਚ ਹਿੱਸਾ ਲੈ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿਚ ਰਾਜ ਪੱਧਰੀ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਦਿਨ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ, ਅਰਧ ਸਰਕਾਰੀ, ਨਿੱਜੀ ਵਿੱਦਿਅਕ ਅਦਾਰੇ, ਦਫ਼ਤਰ, ਅਤੇ ਹੋਰ ਅਦਾਰੇ ਮੁਕੰਮਲ ਬੰਦ ਰਹਿਣਗੇ |

No comments: