ਈ.ਟੀ.ਟੀ. ਟੀਚਰਜ਼ ਯੂਨੀਅਨ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ
ਗਿੱਦੜਬਾਹਾ, 16 ਜਨਵਰੀ (ਸ਼ਿਵਰਾਜ ਸਿੰਘ ਰਾਜੂ)- ਨਗਰ ਕੌਾਸਲ ਤੇ ਪੰਚਾਇਤੀ ਰਾਜ ਅਧੀਨ ਕੰਮ ਕਰਦੇ 13 ਹਜ਼ਾਰ ਦੇ ਕਰੀਬ ਈ.ਟੀ.ਟੀ. ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਈ.ਟੀ.ਟੀ. ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਸਹੋਤਾ ਦੀ ਅਗਵਾਈ ਵਿਚ ਅਧਿਆਪਕਾਂ ਦੇ ਪੰਜ ਮੈਂਬਰੀ ਵਫ਼ਦ ਨੇ ਗਿੱਦੜਬਾਹਾ ਵਿਖੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਵਫ਼ਦ ਵੱਲੋਂ ਜ਼ਿਲ੍ਹਾ ਪ੍ਰੀਸ਼ਦ/ਨਗਰ ਕੌਾਸਲ ਅਧੀਨ ਕੰਮ ਕਰਦੇ 5752 ਸਕੂਲਾਂ ਨੂੰ ਸਿੱਖਿਆ ਵਿਭਾਗ ਅਧੀਨ ਤਬਦੀਲ ਕਰਨ ਦੀ ਮੰਗ 'ਤੇ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਇਸ ਮਾਮਲੇ 'ਤੇ ਉੱਚ ਅਧਿਕਾਰੀਆਂ ਦੀ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਨੇ ਜਲਦੀ ਹੀ ਰਿਪੋਰਟ ਪੇਸ਼ ਕਰਨੀ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਨੇ ਕਿਹਾ ਕਿ ਭਾਂਵੇ ਮੁੱਖ ਮੰਤਰੀ ਵੱਲੋਂ ਹਾਂ ਪੱਖੀ ਹੰੁਗਾਰਾ ਜਾਰੀ ਹੈ, ਪਰ ਜਦੋਂ ਤੱਕ ਸਰਕਾਰ ਵੱਲੋਂ ਵਾਅਦੇ ਨੂੰ ਅਮਲ 'ਚ ਨਹੀਂ ਲਿਆਂਦਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ 14 ਫਰਵਰੀ ਨੂੰ ਬਠਿੰਡਾ ਵਿਖੇ 'ਨਿਬੇੜਾ ਕਰੋ' ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿਸ ਦੀਆਂ ਪੰਜਾਬ ਭਰ ਅੰਦਰ ਤਿਆਰੀਆਂ ਜ਼ੋਰਾਂ 'ਤੇ ਹਨ | ਇਸ ਵਫ਼ਦ 'ਚ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਬਰਾੜ ਭਲਾਈਆਣਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਗਿੱਲ, ਜਸਵਿੰਦਰ ਮੱਲਣ, ਅਮਰਜੀਤ ਸਿੰਘ ਅਤੇ ਰਾਜਿੰਦਰ ਕੁਮਾਰ ਗਿੱਦੜਬਾਹਾ ਆਦਿ ਹਾਜ਼ਰ ਸਨ |

No comments:
Post a Comment