Tuesday, 21 January 2014

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ

ਬੰਗਾ, 20 ਜਨਵਰੀ (ਲਧਾਣਾ)- ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਅਹਿਮ ਮੀਟਿੰਗ ਬੰਗਾ ਵਿਖੇ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਯੂਨੀਅਨ ਦੀਆਂ ਜਾਇਜ਼ ਮੰਗਾਂ ਮੰਨ ਕੇ ਵੀ ਉਨ੍ਹਾਂ ਨੂੰ ਅਮਲੀ ਤੌਰ 'ਤੇ ਲਾਗੂ ਨਹੀਂ ਕਰ ਰਹੀ | ਪੰਜਾਬ ਸਰਕਾਰ ਦੇ ਇਸ ਅੜੀਅਲ ਵਤੀਰੇ ਦੇ ਵਿਰੁੱਧ ਯੂਨੀਅਨ ਵੱਲੋਂ 2 ਫਰਵਰੀ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੂਨੀਅਨ ਵੱਲੋਂ ਇਸ ਰੈਲੀ ਵਿਚ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਮੀਤ ਪ੍ਰਧਾਨ ਜਸਵਿੰਦਰ ਸਿੰਘ, ਪ੍ਰੇਮ, ਬਲਵੀਰ ਸਿੰਘ, ਜਗਦੀਪ ਸਿੰਘ ਅਤੇ ਮੈਡਮ ਇੰਦਰਜੀਤ ਕੌਰ ਆਦਿ ਹਾਜ਼ਰ ਸਨ |

No comments: