Tuesday, 21 January 2014

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 27 ਨੂੰ

ਧਾਰੀਵਾਲ, 20 ਜਨਵਰੀ (ਸਵਰਨ ਸਿੰਘ)-ਐਲੀਮੈਂਟਰੀ/ਪ੍ਰਾਇਮਰੀ ਅਧਿਆਪਕਾਂ ਦੀਆਂ ਪਿਛਲੇ ਸੱਤ ਸਾਲਾਂ ਤੋਂ ਲਮਕਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਨਜ਼ਰ ਅੰਦਾਜ਼ ਕਰਨ ਦੇ ਰੋਸ ਵੱਜੋਂ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ 27 ਜਨਵਰੀ ਨੂੰ ਸਵੇਰੇ 11 ਵਜੇ ਦੇਸ਼ ਭਗਤ ਹਾਲ ਜਲੰਧਰ ਵਿਖੇ ਹੋਵੇਗੀ | ਇਸ ਸਬੰਧੀ ਯੂਨੀਅਨ ਆਗੂ ਅਸ਼ਵਨੀ ਫੱਜੂਪੁਰ ਨੇ ਦੱਸਿਆ ਕਿ ਮੀਟਿੰਗ ਵਿਚ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |

No comments: