ਅਧਿਆਪਕ ਯੂਨੀਅਨ ਵੱਲੋਂ ਸਰਕਾਰ ’ਤੇ ਗੁੰਮਰਾਹਕੁਨ ਪ੍ਰਚਾਰ ਦਾ ਦੋਸ਼
Posted On January - 16 - 2014
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 16 ਜਨਵਰੀ
ਏ ਆਈ ਈ (ਈ ਟੀ ਟੀ) ਟੀਚਰ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ’ਤੇ ਗੁੰਮਰਾਹਕੁਨ ਪ੍ਰਚਾਰ ਕਰਨ ਦਾ ਦੋਸ਼ ਲਗਾਇਆ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਮੀਤ ਪ੍ਰਧਾਨ ਨਿਸ਼ਾਤ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ 8 ਜਨਵਰੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਢਾਈ ਘੰਟੇ ਚੱਲੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਸਿੱਖਿਆ ਅਧਿਕਾਰੀ ਹਾਜ਼ਰ ਸਨ, ਬੇਸਿੱਟਾ ਰਹੀ ਸੀ। ਮੀਟਿੰਗ ਦੌਰਾਨ ਯੂਨੀਅਨ ਦਾ ਸਰਕਾਰ ਨਾਲ ਰੈਗੂਲਰ ਭਰਤੀ ਲਈ ਅਤੇ ਟੀਈਟੀ ਤੋਂ ਛੋਟ ਲਈ ਕੋਈ ਸਮਝੌਤਾ ਨਹੀਂ ਹੋਇਆ ਸੀ ਪਰ ਸ਼ਾਮ ਨੂੰ ਸਰਕਾਰ ਵੱਲੋਂ ਕਈ ਟੀ.ਵੀ. ਚੈਨਲਾਂ ਅਤੇ ਅਖ਼ਬਾਰਾਂ ਵਿੱਚ ਪ੍ਰੈਸ ਬਿਆਨ ਦਿੱਤਾ ਗਿਆ ਕਿ ਬੇਰੁਜ਼ਗਾਰ ਈਜੀਐਸ ਅਤੇ ਏ ਆਈ ਈ ਅਧਿਆਪਕਾਂ ਨੂੰ ਉਨ੍ਹਾਂ ਨੇ ਸਿੱਖਿਆ ਵਿਭਾਗ ਵਿੱਚ ਦੋ ਸਾਲ ਲਈ ਠੇਕੇ ’ਤੇ ਲਾਭਦਾਇਕ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ ਹੈ ਅਤੇ ਅਧਿਆਪਕ ਯੋਗਤਾ ਪ੍ਰੀਖਿਆ ਤੋਂ ਛੋਟ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਦਾ ਐਲਾਨ ਕੀਤਾ ਹੈ। ਇਹ ਸਾਰੀ ਰਸਮੀ ਪ੍ਰਕਿਰਿਆ ਇੱਕ ਮਹੀਨੇ ਵਿੱਚ ਮੁਕੰਮਲ ਕਰਨ ਦੀ ਗੱਲ ਦੱਸੀ ਗਈ ਸੀ। ਯੂਨੀਅਨ ਆਗੂਆਂ ਨੇ ਸਰਕਾਰ ’ਤੇ ਦੋਸ਼ ਲਗਾਇਆ ਕਿ ਅਜਿਹੀ ਗੁੰਮਰਾਹਕੁਨ ਬਿਆਨਬਾਜ਼ੀ ਅਧਿਆਪਕਾਂ ਨੂੰ ਮੂਰਖ ਬਣਾਉਣ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਕੀਤੀ ਗਈ ਹੈ। ਜਦ ਕਿ ਇਸ ਮੀਟਿੰਗ ਵਿੱਚ ਕੋਈ ਸਮਝੌਤਾ ਨਹੀਂ ਹੋਇਆ ਸੀ। ਆਗੂਆਂ ਕਿਹਾ ਕਿ ਜਦੋਂ ਤੱਕ ਯੂਨੀਅਨ ਦੀਆਂ ਮੰਗਾਂ ਤੇ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ। ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸਤਨਾਮ ਸਿੰਘ, ਤਾਰਾ ਸਿੰਘ, ਪੂਜਾ ਰਾਣੀ, ਬਲਵਿੰਦਰ ਸਿੰਘ, ਸੁਰੇਸ਼ ਬਾਲਾ, ਮਨਦੀਪ ਆਦਿ ਹਾਜ਼ਰ ਸਨ।

No comments:
Post a Comment