ਅਧਿਆਪਕਾਂ ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ
Posted On January - 21 - 2014
ਨਿੱਜੀ ਪੱਤਰ ਪ੍ਰੇਰਕ
ਜਲੰਧਰ, 20 ਜਨਵਰੀ
ਐਸ.ਐਸ.ਏ./ਰਮਸਾ/ਸੀ.ਐਸ.ਐਸ. ਅਧਿਆਪਕ ਯੂਨੀਅਨ ਨੇ ਲਾਂਬੜਾ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮੁਹੰਮਦ ਦਾਊਦ ਆਲਮ ਨੇ ਕੀਤੀ। ਉਨ੍ਹਾਂ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਅਧਿਆਪਕਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਸਰਕਾਰ ਮੁੱਕਰ ਗਈ ਹੈ ਤੇ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਟਾਲਮਟੋਲ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜ-ਪੰਜ ਸਾਲਾਂ ਤੋਂ ਲਗਾਤਾਰ ਸਕੂਲਾਂ ਵਿਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਲੈ ਕੇ ਪੱਕੇ ਨਹੀਂ ਕੀਤਾ ਜਾ ਰਿਹਾ, ਜਦਕਿ ਕੰਪਿਊਟਰ ਟੀਚਰਾਂ ਨੂੰ ਢਾਈ ਸਾਲ ਬਾਅਦ ਹੀ ਪੱਕੇ ਕਰ ਦਿੱਤਾ ਗਿਆ ਸੀ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ 7654 ਅਤੇ ਟੀ.ਈ.ਟੀ. ਪਾਸ ਕਰਨ ਵਾਲੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨਾਲ ਸਬੰਧਤ ਅਧਿਆਪਕ ਵੀ ਟੀ.ਈ.ਟੀ. ਵਾਂਗ ਹੀ ਟੈਸਟ ਪਾਸ ਕਰਕੇ ਮੈਰਿਟ ਵਿਚ ਭਰਤੀ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਨੌਕਰੀਆਂ ਨੂੰ ਪੱਕਿਆਂ ਕੀਤਾ ਜਾਵੇ, ਸੀ.ਐਸ.ਆਰ. ਨਿਯਮਾਂ ਤਹਿਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ, ਅਧਿਆਪਕਾਂ ’ਤੇ ਬਣਾਏ ਝੂਠੇ ਕੇਸ ਰੱਦ ਕੀਤੇ ਜਾਣ ਤੇ ਬਦਲੀ ਦੀ ਨੀਤੀ ਇਕਸਾਰ ਕੀਤੀ ਜਾਵੇ। ਪੁਤਲਾ ਫੂਕਣ ਸਮੇਂ ਜਥੇਬੰਦੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ, ਪ੍ਰੈਸ ਸਕੱਤਰ ਪਵਨ, ਜੈ ਪ੍ਰਕਾਸ਼ ਸਿੰਘ, ਰਵੀ, ਮੁਨੀਸ਼, ਦੀਪਕ,ਰਾਜਵਿੰਦਰ, ਰਚਨਾ, ਜਸਵਿੰਦਰ ਸਿੰਘ, ਮੱਖਣ ਸਿੰਘ, ਵਰਖਾ, ਲਵਤਾਰ ਸਿੰਘ ਆਦਿ ਸ਼ਾਮਲ ਸਨ।

No comments:
Post a Comment