ਵਿਦਿਅਕ ਸੈਸ਼ਨ ਦੇ ਪਹਿਲੇ ਹੀ ਦਿਨ ਮਿਲਣਗੀਆਂ ਕਿਤਾਬਾਂ
Posted On February - 21 - 2014
ਦਰਸ਼ਨ ਸਿੰਘ ਸੋਢੀ
ਮੁਹਾਲੀ, 21 ਫਰਵਰੀ
ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਐਤਕੀਂ ਕਿਤਾਬਾਂ ਲੈਣ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਹੋਵੇਗੀ ਸਗੋਂ ਨਵੇਂ ਵਿਦਿਅਕ ਸੈਸ਼ਨ ਦੇ ਪਹਿਲੇ ਹੀ ਦਿਨ ਵਿਦਿਆਰਥੀਆਂ ਦੇ ਹੱਥਾਂ ਵਿੱਚ ਕਿਤਾਬਾਂ ਹੋਣਗੀਆਂ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕਿਤਾਬਾਂ ਦੀ ਛਪਾਈ ਦਾ 85 ਫ਼ੀਸਦੀ ਕੰਮ ਮੁਕੰਮਲ ਕਰ ਲੈਣ ਦਾ ਦਾਅਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਤੇ ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਕਿਤਾਬਾਂ ਕਾਫੀ ਲੇਟ ਮਿਲੀਆਂ ਸਨ। ਇਸ ਕਾਰਨ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਬੱਚਿਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪਿਆ ਸੀ। ਪਿਛਲੇ ਵਰ੍ਹਿਆਂ ਤੋਂ ਸਬਕ ਲੈਂਦੇ ਹੋਏ ਸਿੱਖਿਆ ਬੋਰਡ ਨੇ ਇਸ ਵਾਰ ਬੱਚਿਆਂ ਨੂੰ ਸਮੇਂ ਸਿਰ ਕਿਤਾਬਾਂ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਹਨ। ਇਸ ਸਬੰਧੀ ਬੀਤੇ ਦਿਨੀਂ ਸਿੱਖਿਆ ਵਿਭਾਗ ਪੰਜਾਬ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਜਲੀ ਭਾਵੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਸ ਵਿਸ਼ੇ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸਕੱਤਰ ਸਕੂਲ ਸਿੱਖਿਆ ਰਾਹੁਲ ਭੰਡਾਰੀ, ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ, ਸਕੱਤਰ ਗੁਰਿੰਦਰਪਾਲ ਸਿੰਘ ਬਾਠ ਤੇ ਸਰਵ ਸਿੱਖਿਆ ਅਭਿਆਨ ਅਥਾਰਟੀ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਸਰਵ ਸਿੱਖਿਆ ਅਭਿਆਨ ਅਤੇ ਸਮਾਜ ਭਲਾਈ ਵਿਭਾਗ ਨੂੰ ਨਿਰਧਾਰਤ ਸ਼ਡਿਊਲ ਅਨੁਸਾਰ ਬਲਾਕ ਪੱਧਰ ’ਤੇ ਕਿਤਾਬਾਂ ਦੀ ਸਪਲਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਸਿੱਖਿਆ ਬੋਰਡ ਦੀ ਮੁਖੀ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿਦਿਅਕ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿਰਧਾਰਤ ਸ਼ਡਿਊਲ ਅਨੁਸਾਰ ਕਿਤਾਬਾਂ ਦੀ ਸਪਲਾਈ ਦਿੱਤੀ ਜਾਵੇਗੀ। ਇਸ ਸਬੰਧੀ ਬੋਰਡ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 85 ਫੀਸਦੀ ਕਿਤਾਬਾਂ ਦੀ ਛਪਾਈ ਹੋ ਚੁੱਕੀ ਹੈ ਅਤੇ ਬਾਕੀ ਕਿਤਾਬਾਂ ਦੀ ਛਪਾਈ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਕਿਤਾਬਾਂ ਛਾਪ ਰਹੀਆਂ ਪ੍ਰਿੰਟਿੰਗ ਪੈ੍ਰਸਾਂ ਨੂੰ ਸਖ਼ਤ ਹਦਾਇਤਾਂ ਹਨ ਕਿ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਕਿਤਾਬਾਂ ਛਾਪ ਕੇ ਦਿੱਤੀਆਂ ਜਾਣ।
ਡਾ. ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦੇਣ ਲਈ ਸਰਵ ਸਿੱਖਿਆ ਅਭਿਆਨ ਅਤੇ ਸਮਾਜ ਭਲਾਈ ਵਿਭਾਗ ਨੂੰ ਮਿਥੇ ਸਮੇਂ ’ਚ ਕਿਤਾਬਾਂ ਪੁੱਜਦੀਆਂ ਕਰ ਦਿੱਤੀਆਂ ਜਾਣਗੀਆਂ। ਇਸ ਸਬੰਧੀ ਸਿੱਖਿਆ ਬੋਰਡ ਦੇ ਸਬੰਧਤ ਅਮਲੇ ਅਤੇ ਕਰਮਚਾਰੀਆਂ ਦੀਆਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਇਹ ਟੀਮਾਂ ਬੋਰਡ ਦੇ ਖੇਤਰੀ ਦਫ਼ਤਰਾਂ, ਜ਼ਿਲ੍ਹਾ ਬੁੱਕ ਡਿਪੂਆਂ ਅਤੇ ਬਲਾਕ ਪੱਧਰ ’ਤੇ ਕਿਤਾਬਾਂ ਪੁੱਜਦੀਆਂ ਕਰਨਗੇ।

No comments:
Post a Comment