Tuesday, 11 March 2014

ਟੀ. ਈ. ਟੀ. ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੁੱਖ ਸਕੱਤਰ ਪੰਜਾਬ ਨਾਲ ਬੈਠਕ
ਚੰਡੀਗੜ੍ਹ, 10 ਮਾਰਚ (ਅਜੀਤ ਬਿਉਰੋ)-ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਟੀ. ਈ. ਟੀ.) ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇਵਫ਼ਦ ਦੀ ਮੀਟਿੰਗ ਮੁੱਖ ਸਕੱਤਰ ਪੰਜਾਬ ਸ੍ਰੀ ਰਾਕੇਸ਼ ਸਿੰਘ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ, ਜਿਸ 'ਚ ਸਿੱਖਿਆ ਸਕੱਤਰ ਮੈਡਮ ਅੰਜਲੀ ਭਾਬੜਾ ਸਮੇਤ ਕਈ ਉੱਚ ਅਧਿਕਾਰੀ ਸ਼ਾਮਿਲ ਸਨ | ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿਪੰਜਾਬ ਦੇ ਸਰਕਾਰੀ ਸਕੂਲਾਂ 'ਚ ਖ਼ਾਲੀ ਪਈਆਂ ਅਸਾਮੀਆਂ ਨੰੂ ਭਰਨ ਲਈ 15000 ਨਵੀਆਂ ਮਾਸਟਰ ਕਾਡਰ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ, 5178 ਪੇਂਡੂ ਸਹਿਯੋਗੀ ਅਧਿਆਪਕਾਂ ਦੀ ਭਰਤੀ ਤੇ ਹੋਈ ਰਿੱਟ ਨੰੂ ਖ਼ਾਰਜ ਕਰਵਾਉਣ ਲਈ ਪੰਜਾਬ ਸਰਕਾਰ ਮਾਨਯੋਗ ਹਾਈਕੋਰਟ ਵਿਚ ਜਲਦੀ ਸੁਣਵਾਈ ਕਰਨ ਲਈ ਅਪੀਲ ਕਰ ਕੇ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਤੋਂ ਜਲਦੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ, ਭਵਿੱਖ ਵਿਚ ਅਧਿਆਪਕਾਂ ਦੀ ਭਰਤੀ ਟੀ. ਈ. ਟੀ. ਦੇ ਬੈਚ ਵਾਈਜ਼ ਅਨੁਸਾਰ ਹੀ ਕੀਤੀ ਜਾਵੇ | ਅਧਿਕਾਰੀਆਂ ਨੇ ਚੋਣ ਜ਼ਾਬਤਾ ਖ਼ਤਮ ਹੋਣ ਮਗਰੋਂ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ|

No comments: