ਐੱਸ. ਐੱਸ. ਏ. ਰਮਸਾ ਦਫ਼ਤਰੀ ਕਰਮਚਾਰੀ ਯੂਨੀਅਨ ਦੀ ਮੁੱਖ ਸਕੱਤਰ ਨਾਲ ਪੈਨਲ ਮੀਟਿੰਗ
ਅਜੀਤਗੜ੍ਹ, 10 ਮਾਰਚ (ਬੈਨੀਪਾਲ)-ਸਰਵ ਸਿੱਖਿਆ ਅਭਿਆਨ ਰਮਸਾ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਦੀ ਪੈਨਲ ਮੀਟਿੰਗ ਮੁੱਖ ਸਕੱਤਰ ਪੰਜਾਬ ਸਰਕਾਰ ਰਾਕੇਸ਼ ਸਿੰਘ ਨਾਲ ਪੰਜਾਬ ਭਵਨ ਵਿਖੇ ਹੋਈ | ਇਸ ਮੌਕੇ ਸਿੱਖਿਆ ਸਕੱਤਰ ਮੈਡਮ ਅੰਜਲੀ ਭਾਵੜਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਐਸ. ਕੇ. ਸੰਧੂ ਤੇ ਵਿੱਤ ਵਿਭਾਗ ਵੱਲੋਂ ਸਕੱਤਰ (ਖਰਚਾ) ਜਸਪਾਲ ਸਿੰਘ ਹਾਜ਼ਰ ਹੋਏ | ਮੀਟਿੰਗ ਸਬੰਧੀ ਸੂਬਾ ਪ੍ਰਧਾਨ ਤਲਵਿੰਦਰ ਸਿੰਘ ਵੜਿੰਗ ਤੇ ਜਨਰਲ ਸਕੱਤਰ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਮੌਕੇ ਮੁੱਖ ਮੰਤਰੀ ਦੇ ਭਰੋਸੇ ਦੇ ਬਾਵਜੂਦ ਦਫਤਰੀ ਕਰਮਚਾਰੀਆਂ ਨੂੰ ਸਰਵ ਸਿੱਖਿਆ ਅਭਿਆਨ ਦੇ ਅਧਿਆਪਕਾਂ ਵਾਂਗ ਪੇ ਸਕੇਲ ਦੇਣ ਦੇ ਨੋਟੀਫਿਕੇਸ਼ਨ ਨੂੰ ਜਾਰੀ ਨਾ ਕਰਨ ਸਬੰਧੀ ਪੁੱਛੇ ਜਾਣ 'ਤੇ ਮੁੱਖ ਸਕੱਤਰ ਨੇ ਦੱਸਿਆ ਕਿ ਵਿੱਤ ਵਿਭਾਗ ਨੂੰ ਵੀਰਵਾਰ ਤੱਕ ਫਾਈਲ ਮੁਕੰਮਲ ਕਰਕੇ ਰਿਪੋਰਟ ਕਰਨ ਦੇ ਹੁਕਮ ਦਿੱਤੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਵੱਲੋਂ ਮੰਨੀ ਹੋਈ ਮੰਗ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਆਉਣ ਵਾਲੇ ਦਿਨਾਂ 'ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਲੋਕ ਸਭਾ ਹਲਕਾ ਸੰਗਰੂਰ ਵਿਖੇ ਕੀਤਾ ਜਾਵੇਗਾ | ਵਫਦ 'ਚ ਤਲਵਿੰਦਰ ਸਿੰਘ, ਅਸ਼ੀਸ਼ ਕੁਮਾਰ, ਦਲਜਿੰਦਰ ਸਿੰਘ, ਰਜਿੰਦਰ ਸਿੰਘ ਤੇ ਜਸਬੀਰ ਸਿੰਘ ਹਾਜ਼ਰ ਸਨ |

No comments:
Post a Comment